ਚੰਡੀਗੜ੍ਹ – ਕੋਰੋਨਾਵਾਇਰਸ ਕਰਕੇ ਇਸ ਵਾਰ ਸਭ ਨੂੰ ਫਿਕਰ ਹੈਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਕਿਵੇਂ ਹੋਣਗੀਆਂ। ਅਜਿਹੇ ‘ਚ ਦਿੱਲੀ ਸਰਕਾਰ ਨੇ ਨਰਸਰੀ ਤੋਂ ਅੱਠਵੀਂ ਤੱਕ ਸਭ ਨੂੰ ਬਗੈਰ ਪ੍ਰੀਖਿਆ ਹੀ ਪਾਸ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਨੇ ਅੱਜ ਪੰਜਾਬ ਸਰਕਾਰ ਨੂੰ ਸਿਫ਼ਾਰਸ਼ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੂਬੇ ਵਿੱਚ ਪ੍ਰੀ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਪੇਪਰ ਆਨਲਾਈਨ ਲਏ ਜਾਣ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਇਸ ਸਿਫਾਰਸ਼ ਨੂੰ ਮੰਨਦਿਆਂ ਆਨਲਾਈਨ ਪ੍ਰੀਖਿਆ ਕਰਵਾ ਸਕਦੀ ਹੈ।