ਚੰਡੀਗੜ੍ਹ : ਸੂਤਰਾਂ ਦੇ ਹਵਾਲੇ ਤੋਂ ਵੱਡੀ ਤੇ ਅਹਿਮ ਖ਼ਬਰ ਨੇ ਦਸਤਕ ਦਿੱਤੀ ਹੈ. 1 ਮਾਰਚ ਤੋਂ ਪੰਜਾਬ ਸਰਕਾਰ ਦਾ ਆਖਰੀ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਪਰ ਇਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਜਲ ਵਿਭਾਗ ਦੇ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਕੋਰੋਨਾ ਮਹਾਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਸੁੱਖ ਸਰਕਾਰੀਆ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।ਦਰਅਸਲ 1 ਮਾਰਚ ਤੋਂ ਪੰਜਾਬ ਸਰਕਾਰ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ। ਜੋ 10 ਮਾਰਚ ਤਕ ਚੱਲੇਗਾ। ਜਦਕਿ ਪੰਜਾਬ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਚੱਲਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਵਿਧਾਨ ਸਭਾ ਦੀ ਕਾਰਵਾਈ ਵਿਚ ਸ਼ਮੂਲੀਅਤ ਕਰਨ ਵਾਲੇ ਹੋਰ ਅਮਲੇ ਨੂੰ ਕੋਰੋਨਾ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਜਿਹੜਾ ਵੀ ਵਿਧਾਇਕ ਵਿਧਾਨ ਸਭਾ ਅੰਦਰ ਦਾਖ਼ਲ ਹੁੰਦਾ ਹੈ ਉਸ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ। ਲਿਹਾਜ਼ਾ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।