ਨਵੀਂ ਦਿੱਲੀ – ਭਾਰਤੀ ਰੇਲਵੇ ਨੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।ਦਰਅਸਲ ਭਾਰਤੀ ਰੇਲਵੇ ਨੇ ਟਿਕਟ ਬੁਕਿੰਗ ਕਾਊਂਟਰ ਤੇ ਭੀੜ ਘਟਾਉਣ ਲਈ ਅਤੇ ਸਮਾਜਿਕ ਦੂਰੀਆਂ ਦੇ ਨਿਯਮਾਂ ਦੀ ਪਾਲਣਾ ਕਰਨ ਲਈ (ਯੂ.ਟੀ.ਐਸ. ਐਪ) ਰਾਹੀਂ ਬਿਨਾਂ ਰਾਖਵੀਆਂ ਟਿਕਟਾਂ ਦੀ ਬੁਕਿੰਗ ਸਹੂਲਤ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨੀਂ, ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ, ਰੇਲਵੇ ਨੇ ਬਹੁਤ ਸਾਰੀਆਂ ਥਾਵਾਂ ‘ਤੇ (ਜਨਰਲ) ਟਿਕਟਾਂ ਜ਼ਰੀਏ ਰੇਲ ਯਾਤਰਾ ਦੀ ਸ਼ੁਰੂਆਤ ਕੀਤੀ ਹੈ, ਅਜਿਹੀ ਸਥਿਤੀ ਵਿਚ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਕਿਉਂਕਿ ਸਿਰਫ ਬੁਕਿੰਗ ਕਾਊਂਟਰ ਤੇ ਹੀ (ਜਨਰਲ) ਟਿਕਟਾਂ ਮਿਲ ਰਹੀਆਂ ਸਨ। ਹਾਲਾਂਕਿ ਹੁਣ ਰੇਲਵੇ ਦੇ ਇਸ ਫੈਸਲੇ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਰਾਹਤ ਮਿਲੇਗੀ। ਆਮ ਟਿਕਟ ਪ੍ਰਾਪਤ ਕਰਨ ਲਈ ਹੁਣ ਕਿਸੇ ਨੂੰ ਲੰਬੀਆਂ ਕਤਾਰਾਂ ਵਿਚ ਖੜ੍ਹਨ ਦੀ ਜ਼ਰੂਰਤ ਨਹੀਂ ਹੈ। ਤੁਸੀਂ ਮੋਬਾਈਲ ਤੋਂ ਆਮ ਟਿਕਟਾਂ ਦੀ ਬੁਕਿੰਗ ਕਰਕੇ ਬਿਨਾਂ ਰਾਖਵੀ ਸ਼੍ਰੇਣੀ ਵਿਚ ਯਾਤਰਾ ਕਰਨ ਦੇ ਯੋਗ ਹੋਵੋਗੇ।