ਮੋਹਾਲੀ : ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ ਅਹਿਮ ਫ਼ੈਸਲਾ ਲੈਂਦੇ ਹੋਏ ਸੂਬੇ ‘ਚ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨਾਂ ਬਦਲਣ ਦਾ ਐਲਾਨ ਕੀਤਾ ਹੈ। ਇਸ ਤਹਿਤ ਸਿੱਖਿਆ ਮਹਿਕਮੇ ਵੱਲੋਂ ਪ੍ਰੀ-ਪ੍ਰਾਇਮਰੀ-1 ਜਮਾਤ ਦਾ ਨਾਂ ਬਦਲ ਕੇ ‘ਐਲ. ਕੇ. ਜੀ.’ ਅਤੇ ਪ੍ਰੀ-ਪ੍ਰਾਇਮਰੀ ਜਮਾਤ-2 ਦਾ ਨਾਂ ਬਦਲ ਕੇ ‘ਯੂ. ਕੇ. ਜੀ.’ ਰੱਖ ਦਿੱਤਾ ਹੈ।
ਦੱਸਣਯੋਗ ਹੈ ਕਿ ਸੂਬੇ ‘ਚ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਸਾਲ 2017 ਤੋਂ ਕੀਤੀ ਗਈ ਸੀ। ਇਨ੍ਹਾਂ ਪ੍ਰੀ-ਪ੍ਰਾਇਮਰੀ ਜਮਾਤਾਂ ‘ਚ ਬੱਚਿਆਂ ਨੂੰ ਦਾਖ਼ਲ ਕਰਵਾਉਣ ਦੀ ਪ੍ਰਕਿਿਰਆ ਲਗਾਤਾਰ ਚੱਲ ਰਹੀ ਹੈ।