ਰਾਮਪੁਰਾ ਫੂਲ (ਜਸਵੀਰ ਔਲਖ)- ਅਹਿਮ ਖ਼ਬਰ ਰਾਮਪੁਰਾ ਫੂਲ ਤੋਂ, ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੁਆਰਾ ਪੰਜਾਬ ਅਤੇ ਦੇਸ਼ ਦੀ ਕਿਸਾਨੀ ਨੂੰ ਮਾਰਨ ਲਈ ਲਾਗੂ ਕੀਤੇ ਤਿੰਨ ਕਾਲੇ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ ਦੀ ਚਡ਼੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅੱਜ ਮਾਰਕੀਟ ਕਮੇਟੀ ਰਾਮਪੁਰਾ ਫੂਲ ਦੇ ਚੇਅਰਮੈਨ ਸੰਜੀਵ ਧੀਗੜਾ ਟੀਨਾ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਬਲਕਾਰ ਸਿੰਘ ਅਤੇ ਸਮੂਹ ਸਟਾਫ ਵਲੋਂ ਅਖੰਡ ਪਾਠ ਦੇ ਭੋਗ ਸੰਪੰਨ ਕਰਵਾਏ।ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਪਹੁੰਚ ਕੇ ਗੁਰੁ ਚਰਨਾਂ ‘ਚ ਆਪਣੀ ਹਾਜ਼ਰੀ ਲਗਵਾਈ, ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ. ਕਾਂਗੜ ਨੇ ਕਿਹਾ ਕਿ ਮੌਜੂਦਾ ਮੋਦੀ ਸਰਕਾਰ ਆਪਣੀ ਜ਼ਿੱਦ ਦੀ ਬਦਲੇ ਹੁਣ ਤਕ 100 ਤੋਂ ਵੱਧ ਕਿਸਾਨ ਕਿਸਾਨਾਂ ਦੀ ਜਾਨ ਲੈ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਰੂ ਕਾਨੂੰਨਾਂ ਨਾਲ ਨਾ ਸਿਰਫ਼ ਦੇਸ਼ ਦਾ ਕਿਸਾਨ ਪ੍ਰੰਤੂ ਹਰ ਵਿਅਕਤੀ ਪ੍ਰਭਾਵਿਤ ਹੋਵੇਗਾ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਬਿਲਕੁਲ ਸਿੱਧੀਆਂ ਅਤੇ ਸਪਸ਼ਟ ਹਨ ਕਿ ਉਨ੍ਹਾਂ ਨੂੰ ਇਹ ਕਾਲੇ ਕਾਨੂੰਨਾ ਨੂੰ ਨਹੀਂ ਚਾਹੀਦੇ ਇਸ ਲਈ ਮੋਦੀ ਸਰਕਾਰ ਨੂੰ ਇਹ ਕਾਨੂੰਨ ਤੁਰੰਤ ਪ੍ਰਭਾਵ ਤੇ ਵਾਪਸ ਲੈਣੇ ਚਾਹੀਦੇ ਹਨ।

ਇਹ ਵੀ ਪੜੋ
ਲਾਪਰਵਾਹੀ: ਸਿਵਲ ਹਸਪਤਾਲ ਦੇ ਪਖ਼ਾਨੇ ਲਾਗੇ ਹੋਈ ਡਿਲੀਵਰੀ, ਬੱਚਾ ਜ਼ਮੀਨ ‘ਤੇ ਡਿੱਗਿਆ

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਾਰੇ ਸੰਘਰਸ਼ ਦੇ ਦੌਰਾਨ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ ਅਤੇ ਭਵਿੱਖ ਵਿੱਚ ਵੀ ਕਿਸਾਨਾਂ ਦੀ ਆਵਾਜ਼ ਚੁੱਕਦੀ ਰਹੇਗੀ।ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼ ਦੇ ਕਿਸਾਨ ਨਾਲ ਖੜ੍ਹਨ ਦੀ ਲੋੜ ਹੈ ਸੋ ਵੱਡੀ ਗਿਣਤੀ ਵਿਚ ਲੋਕ ਉੱਥੇ ਪਹੁੰਚ ਕੇ ਕਿਸਾਨਾਂ ਦੇ ਹੌਸਲੇ ਬੁਲੰਦ ਕਰਨ।ਇਸ ਮੌਕੇ ਰਾਗੀ ਸਿੰਘਾਂ ਵਲੋਂ ਵੀ ਰਸਭਿੰਨਾਂ ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।