ਲੁਧਿਆਣਾ (ਬਿਊਰੋ) : ਸਵੇਰੇ ਤੜਕਸਾਰ ਕੀਤੇ ਆਪ੍ਰੇਸ਼ਨ ਅਧੀਨ ਪੰਜਾਬ ਪੁਲਸ ਨੇ ਸ਼ਨਿਚਰਵਾਰ ਨੂੰ ਲੁਧਿਆਣਾ ਵਿੱਚ ਸਰਗਰਮ ਅੰਤਰ-ਰਾਜੀ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਇਸ ਕਾਰਵਾਈ ਦੌਰਾਨ ਪਹਿਲਾਂ ਤੋਂ ਜਮਾਨਤ ‘ਤੇ ਚੱਲ ਰਹੀ ਗਿਰੋਹ ਮੁਖੀ ਜਨਾਨੀ, 10 ਕੁੜੀਆਂ ਸਮੇਤ 14 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ।  ਉਕਤ ਔਰਤ  ਕੋਵਿਡ ਦੌਰਾਨ ਲੋੜਵੰਦ ਬੇਰੁਜ਼ਗਾਰ ਲੜਕੀਆਂ ਨੂੰ ਦੇਹ-ਵਪਾਰ ਦੇ ਧੰਦੇ ਵਿੱਚ ਲਗਾਉਂਦੀ ਸੀ। ਦੇਹ ਵਪਾਰ ’ਚ ਸ਼ਾਮਲ ਇਹ ਕੁੜੀਆਂ ਨੇਪਾਲ, ਕੇਰਲਾ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ, ਚੰਡੀਗੜ ਅਤੇ ਅੰਮਿ੍ਰਤਸਰ ਨਾਲ ਸਬੰਧਤ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਕਾਰਵਾਈ ਦੀ ਅਗਵਾਈ  ਏ. ਡੀ. ਸੀ. ਪੀ. ਲੁਧਿਆਣਾ ਰੁਪਿੰਦਰ ਕੌਰ ਸਰਾਂ ਨੇ ਕੀਤੀ। ਏ. ਡੀ. ਸੀ. ਪੀ. ਨੇ ਦੱਸਿਆ ਦੱਸਿਆ ਕਿ ਦੋਸ਼ੀਆਂ ਕੋਲ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਈਟੀਜੋਲਮ ਅਤੇ ਐਸਕੀਟਲੋਪਰਮ ਔਕਜ਼ਲੇਟ ਦੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ ਜਿਨ੍ਹਾਂ ਨੂੰ ਡਾਕਟਰ ਦੀ ਇਜਾਜ਼ਤ ਤੋਂ ਬਗੈਰ ਇਸਤੇਮਾਲ ਕਰਨ ’ਤੇ ਪਾਬੰਦੀ ਹੈ ਅਤੇ ਸਪਲਾਈ ਦੇ ਸਰੋਤ ਦਾ ਪਤਾ ਲਗਾਉਣ ਲਈ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਸਰਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਦੂਜੇ ਸ਼ਹਿਰਾਂ ਵਿੱਚ ਵੀ ਇਸੇ ਤਰ੍ਹਾਂ ਦੇ ਕਾਰਕੁੰਨਾਂ ਦੇ ਨਾਮ ਸਾਹਮਣੇ ਆਏ ਹਨ ਜਿਨ੍ਹਾਂ ’ਚ ਮੁੱਖ ਦੋਸ਼ੀ ਅਤੇ ਸਬੰਧਤ ਕੁੜੀਆਂ ਇੱਕ ਦੂਜੇ ਦੇ ਸੰਪਰਕ ਵਿੱਚ ਸਨ । ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਾਰੇ ਪੱਖਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਹੋਰ ਗਿ੍ਰਫਤਾਰੀਆਂ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *