ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਆਧਾਰ ਕਾਰਡ ਨੂੰ ਪੈਨ ਨਾਲ ਜੋੜਨ ਦੀ ਤਰੀਕ 30 ਜੂਨ ਤੱਕ ਵਧਾ ਦਿੱਤੀ ਗਈ ਹੈ। ਇਨਕਮ ਟੈਕਸ ਵਿਭਾਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕੋਵੀਡ -19 ਮਹਾਂਮਾਰੀ ਤੋਂ ਪੈਦਾ ਹੋਈਆਂ ਮੁਸ਼ਕਲਾਂ ਦੇ ਮੱਦੇਨਜ਼ਰ ਪੈਨ ਨੂੰ ਆਧਾਰ ਨਾਲ ਜੋੜਨ ਦੀ ਆਖਰੀ ਤਰੀਕ 31 ਮਾਰਚ 2021 ਤੋਂ ਵਧਾ ਕੇ 30 ਜੂਨ 2021 ਕਰ ਦਿੱਤੀ ਹੈ।