ਚੰਡੀਗੜ੍ਹ : ਪੰਜਾਬ ਸਰਕਾਰ ਨੇ ਹੁਣ ਰੋਜ਼ਾਨਾ ਹੋਣ ਵਾਲੇ ਕੋਵਿਡ ਟੈਸਟ ਦੀ ਸੀਮਾ ਤੈਅ ਕਰ ਦਿੱਤੀ ਹੈ। ਹੁਣ ਰੋਜ਼ਾਨਾ 60,000 ਕੋਵਿਡ ਟੈਸਟ ਕੀਤੇ ਜਾਇਆ ਕਰਨਗੇ। ਪੰਜਾਬ ਦੇ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਅਪ੍ਰੈਲ ਮਹੀਨੇ ’ਚ ਹੀ 45 ਸਾਲ ਤੋਂ ਵੱਧ ਦੇ ਲੋਕਾਂ ਨੂੰ ਟੀਕਾਕਰਣ ਯਕੀਨੀ ਬਣਾਉਣ।

ਕੋਰੋਨਾ ਦਾ ਕਹਿਰ

ਰਾਜ ਵਿੱਚ ਕੋਵਿਡ ਟੀਕਾਕਰਣ ਤੇ ਪ੍ਰਬੰਧ ਦੀ ਸਮੀਖਿਆ ਕਰਨ ਲਈ ਸਨਿੱਚਰਵਾਰ ਦੇਰ ਰਾਤੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਵਿੰਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੌਤ ਦਰ ਘਟਾਉਣ ਤੇ ਕੌਂਟੈਕਟ ਟ੍ਰੇਸਿੰਗ ਵਧਾਉਣ, ਟੈਸਟਿੰਗ ਵਧਾਉਣ ਦੇ ਨਾਲ-ਨਾਲ ਟੀਕਾਕਰਣ ਮੁਹਿੰਮ ਵਿੱਚ ਵੀ ਤੇਜ਼ੀ ਲਿਆਉਣ ਦੀਆਂ ਕੋਸ਼ਿਸ਼ਾਂ ਕਰਨ ਦੀ ਹਦਾਇਤ ਕੀਤੀ।

Leave a Reply

Your email address will not be published. Required fields are marked *