ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਕਹਿਰ ਦਰਮਿਆਨ ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਐਤਵਾਰ ਨੂੰ ਸੂਬੇ ਭਰ ਵਿਚ ਲਾਕਡਾਊ੍ਵ ਲਗਾਉਣ ਦਾ ਐਲਾਨ ਕੀਤਾ ਹੈ, ਇਸ ਦੇ ਨਾਲ ਹੀ ਰਾਤ ਨੂੰ ਲੱਗਣ ਵਾਲੇ ਕਰਫਿਊ ਦਾ ਸਮਾਂ ਵੀ ਵਧਾ ਦਿੱਤਾ ਹੈ। ਹੁਣ ਕਰਫਿਊ ਰਾਤ 8 ਵਜੇ ਤੋਂ ਲਾਗੂ ਹੋ ਕੇ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਸਰਕਾਰ ਵਲੋਂ ਸਿਨੇਮਾ ਹਾਲ, ਜਿੰਮ ਅਤੇ ਸਪੋਰਟਸ ਕੰਪਲੈਕਸ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਵਿਆਹ ਸਮਾਗਮ ਅਤੇ ਸਸਕਾਰ ਵਿਚ ਮਹਿਜ਼ 20 ਲੋਕਾਂ ਨੂੰ ਜਾਣ ਦੀ ਛੋਟ ਦਿੱਤੀ ਗਈ ਹੈ। ਫਿਲਹਾਲ ਸੂਬੇ ਵਿਚ ਵੀਕਐਂਡ ਲਾਕਡਾਊਨ ਨਹੀਂ ਲਗਾਇਆ ਜਾ ਰਿਹਾ ਹੈ।

ਇਸ ਦਾ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਦੇ ਹਾਲਾਤ ਦੀ ਸਮੀਖਿਆ ਲਈ ਰੱਖੀ ਗਈ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕੋਰੋਨਾ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਐਤਵਾਰ ਨੂੰ ਲਾਕ ਡਾਊਨ ਮੌਕੇ ਬਾਜ਼ਾਰ, ਦੁਕਾਨਾਂ, ਮੌਲਜ਼ ਮੁਕੰਮਲ ਤੌਰ ’ਤੇ ਬੰਦ ਰਹਿਣਗੇ।

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਵੀ ਕੋਰੋਨਾ ਦਾ ਵੱਧ ਰਹੇ ਮਾਮਲਿਆਂ ਤੋਂ ਬਾਅਦ 6 ਦਿਨਾਂ ਤਕ ਸੂਬੇ ਭਰ ਵਿਚ ਪੂਰਨ ਲਾਕਡਾਊਨ ਲਗਾ ਦਿੱਤਾ ਹੈ।

Leave a Reply

Your email address will not be published. Required fields are marked *