ਰਾਮਪੁਰਾ ਫੂਲ (ਜਸਵੀਰ ਔਲਖ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾਕਟਰ ਤੇਜਵੰਤ ਸਿੰਘ ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਚੋਟੀਆਂ ਵਿਖੇ ਵਿਸ਼ਵ ਮਲੇਰੀਆ ਵਿਰੋਧੀ ਦਿਵਸ ਮਨਾਇਆ ਗਿਆ।


ਇਸ ਮੌਕੇ ਸੰਬੋਧਨ ਕਰਦਿਆਂ ਮਲਟੀਪਰਪਜ ਹੈਲਥ ਸੁਪਰਵਾਈਜਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੇਸ਼ ਵਿਚੋਂ ਮਲੇਰੀਆ ਬੁਖਾਰ ਨੂੰ ਖਤਮ ਕਰਨ ਲਈ ਯਤਨਸ਼ੀਲ ਹੈ। ਕੋਈ ਵੀ ਪ੍ਰੋਗਰਾਮ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਸਫ਼ਲ ਨਹੀਂ ਹੋ ਸਕਦਾ। ਇਸ ਲਈ ਮਲੇਰੀਆ ਵਿਰੋਧੀ ਲੋਕ ਲਹਿਰ ਉਸਾਰਨ ਦੀ ਲੋੜ ਹੈ।


ਉਹਨਾਂ ਦੱਸਿਆ ਕਿ ਮਲੇਰੀਆ ਬੁਖਾਰ ਨੂੰ ਖਤਮ ਕਰਨ ਲਈ ਅਸੀਂ ਆਪਣੇ ਆਪ ਤੋਂ ਸ਼ੁਰੂਆਤ ਕਰਨ ਦਾ ਪ੍ਰਣ ਕਰੀਏ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮਲੇਰੀਆ ਬੁਖਾਰ ਪੈਦਾ ਕਰਨ ਵਾਲੇ ਐਨਾਫਲੀਜ ਮਾਦਾ ਮੱਛਰ ਦੇ ਜੀਵਨ ਚੱਕਰ ਨੂੰ ਰੋਕਣ ਲਈ ਘਰਾਂ ਵਿਚਲੇ ਪਾਣੀ ਵਾਲੇ ਬਰਤਨਾਂ , ਕੰਟੇਨਰਾਂ, ਕੂਲਰਾਂ, ਗਮਲਿਆਂ ਆਦਿ ਦੀ ਹਫਤੇ ਤੋਂ ਪਹਿਲਾਂ ਸਫ਼ਾਈ ਕਰਕੇ ਸੁਕਾਉਣ ਅਤੇ ਘਰਾਂ ਤੋਂ ਬਾਹਰ ਖੜ੍ਹੇ ਪਾਣੀ ਉਪਰ ਮਿੱਟੀ ਦਾ ਤੇਲ ਜਾਂ ਕਾਲਾ ਤੇਲ ਪਾ ਕੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਜਾਗਰੂਕ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮੱਛਰਾਂ ਦੇ ਕੱਟਣ ਤੋਂ ਬਚਣ ਅਤੇ ਕੋਈ ਵੀ ਬੁਖਾਰ ਹੋਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋਂ ਟੈਸਟ ਕਰਵਾ ਕੇ ਪੂਰਾ ਇਲਾਜ ਕਰਵਾਉਣ ਲਈ ਜਾਣਕਾਰੀ ਦਿੱਤੀ।ਹਾਜ਼ਰੀਨ ਲੋਕਾਂ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸੂਬੇਦਾਰ ਬਿਕਰ ਸਿੰਘ ਚੋਟੀਆਂ ਵੀ ਮੌਜੂਦ ਰਹੇ।

Leave a Reply

Your email address will not be published. Required fields are marked *