ਲੁਧਿਆਣਾ : ਲੁਧਿਆਣਾ ‘ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਪੰਜਾਬ ਪੁਲਸ ਦੇ ਏ. ਐਸ. ਆਈ. ਨੇ ਆਪਣੇ ਭਰਾ ‘ਤੇ ਗੋਲੀ ਚਲਾ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਹੈਬੋਵਾਲ ਇਲਾਕੇ ਦੇ ਗੋਪਾਲ ਨਗਰ ਦੀ ਹੈ। ਘਟਨਾ ਦੌਰਾਨ ਜ਼ਖਮੀ ਹੋਇਆ ਵਿਜੈ ਆਪਣੇ ਪਰਿਵਾਰ ਸਮੇਤ ਰਹਿੰਦਾ ਸੀ। ਉਸ ਦੇ ਦੋ ਪੁੱਤਰ ਅਤੇ ਇਕ ਧੀ ਹੈ।
ਬੀਤੀ ਰਾਤ ਉਸ ਦਾ ਭਰਾ ਜਨਕ ਰਾਜ ਉਸ ਦੇ ਘਰ ਆਇਆ ਅਤੇ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਝਗੜਾ ਕਰਨ ਲੱਗ ਪਿਆ, ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਦੇ ਦਿੱਤੀ। ਇਸ ਤੋਂ ਬਾਅਦ ਜਨਕਰਾਜ ਨੇ ਪਹਿਲਾਂ ਵਿਜੈ ਨਾਲ ਗਾਲੀ-ਗਲੋਚ ਕੀਤਾ ਅਤੇ ਫਿਰ ਜਦੋਂ ਵਿਜੈ ਨੇ ਆਪਣੇ ਸਾਥੀਆਂ ਨੂੰ ਉਸ ਦੀ ਵੀਡੀਓ ਬਣਾਉਣ ਲਈ ਕਿਹਾ ਤਾਂ ਜਨਕ ਰਾਜ ਨੇ ਤੈਸ਼ ‘ਚ ਆ ਕੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਚਲਾ ਦਿੱਤੀ।
ਇਸ ਤੋਂ ਬਾਅਦ ਜ਼ਖਮੀ ਹੋਏ ਵਿਜੈ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਜਾਰੀ ਹੈ।