ਲੁਧਿਆਣਾ, (ਬਿਓਰੋ)- ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਣ ਦੇ ਮਕਸਦ ਤਹਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸੰਗਤਾਂ ਨੂੰ ਬੀਬੀ ਜਸਪ੍ਰੀਤ ਲਖਨਊ ਵਾਲਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਭਾਈ ਰਜਿੰਦਰਪਾਲ ਸਿੰਘ ਖਾਲਸਾ ਨੇ ਆਪਣੇ ਜਥੇ ਸਮੇਤ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਤੇ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਸੰਗਤਾਂ ਨੂੰ ਸਰਵਨ ਕਰਵਾਏ, ਜਦੋਂਕਿ ਭਾਈ ਗੁਰਦਾਸ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਅਤੇ ਭਾਈ ਬਲਵਿੰਦਰ ਸਿੰਘ ਨੇ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਪਾਠ ਸਭ ਸੰਗਤਾਂ ਨੂੰ ਸਰਵਣ ਕਰਵਾਏ ਅਤੇ ਗੁਰੂ ਸ਼ਬਦ ਨਾਲ ਜੋੜਿਆ। ਗਿਆਨੀ ਕੁਲਵਿੰਦਰ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਜੀ ’ਚੋਂ ਵਿਆਖਿਆ ਕਰਕੇ ਸੰਗਤਾਂ ਨੂੰ ਸ਼ਬਦ ਗੁਰੂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। 
ਅੰਤ ’ਚ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਫੀਲਡ ਗੰਜ ਲੁਧਿਆਣਾ ਦੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਰਾਗੀ ਜਥਿਆਂ ਨੂੰ ਸਨਮਾਨਤ ਕੀਤਾ।  ਇਸ ਮੌਕੇ ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਗੁਰਪ੍ਰੀਤ ਸਿੰਘ ਵਿੰਕਲ, ਕਮਲਪ੍ਰੀਤ ਸਿੰਘ ,ਅਮਰਜੀਤ ਸਿੰਘ ਹੈਪੀ, ਜਤਿੰਦਰ ਸਿੰਘ ਰੋਬਿਨ, ਰਜਿੰਦਰਪਾਲ ਸਿੰਘ ਟਿੰਕੂ, ਗੁਰਿੰਦਰਪਾਲ ਸਿੰਘ, ਸਤਨਾਮ ਸਿੰਘ, ਜਗਜੀਤ ਸਿੰਘ, ਅਰਸ਼ਦੀਪ ਸਿੰਘ , ਹਰਜੋਤ ਸਿੰਘ ਹੈਰੀ ਅਤੇ ਅਰਵਿੰਦਰਪਾਲ ਸਿੰਘ ਧੰਜਲ ਆਦਿ ਨੇ ਵੀ ਹਾਜ਼ਰੀ ਭਰੀ।    

Leave a Reply

Your email address will not be published. Required fields are marked *