ਬਰਨਾਲਾ : ਕੋਰੋਨਾ ਦੇ ਵਧਦੇ ਮਾਮਲਿਆਂ ਤੋਂ ਸਰਕਾਰਾਂ ਪਰੇਸ਼ਾਨ ਹਨ। ਸਰਕਾਰ ਦੀ ਸਭ ਤੋਂ ਵੱਡੀ ਚਿੰਤਾ ਹੁਣ ਲੋਕਾਂ ਨੂੰ ਇਨਫੈਕਸ਼ਨ ਤੋਂ ਬਚਾਉਣਾ ਹੈ। ਇਸਲਈ ਪੰਜਾਬ ਸਰਕਾਰ ਨੇ ਕਈ ਪਾਬੰਦੀਆਂ ਲਾਈਆਂ ਹਨ ਪਰ ਇਸ ਦੇ ਬਾਵਜੂਦ ਇਹ ਨਾਕਾਫੀ ਸਾਬਿਤ ਹੋ ਰਹੀ ਹੈ। ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ‘ਚ ਲਾਕਡਾਊਨ ਲਾਉਣ ਦੇ ਸੰਕੇਤ ਦਿੱਤੇ ਹਨ। ਤਪਾ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਜਾਰੀ ਹਿਦਾਇਤਾਂ ਦੀਆਂ ਪਾਲਨਾ ਕਰੋ। ਜੇ ਲੋੜ ਪਈ ਤਾਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਲਾਕਡਾਊਨ ਲਾਇਆ ਜਾ ਸਕਦਾ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤਪਾ ‘ਚ ਨਗਰ ਕੌਂਸਿਲ ਦੇ ਪ੍ਰਧਾਨ ਅਨਿਲ ਕੁਮਾਰ ਤੇ ਉਪ-ਪ੍ਰਧਾਨ ਡਾਕਟਰ ਸੋਨਿਕਾ ਬੰਸਲ ਦੀ ਤਾਜ਼ਪੋਸ਼ੀ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸਿੱਧੂ ਨੇ ਕਿਹਾ ਕਿ ਅਜੇ ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਨਾਈਟ ਕਰਫਿਊ ਤੇ ਸ਼ਨਿਚਰਵਾਰ ਤੇ ਐਤਵਾਰ ਨੂੰ ਵੀਕੈਂਡ ਕੋਰੋਨਾ ਕਰਫਿਊ ਲਾਇਆ ਗਿਆ ਹੈ। ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਜਾਰੀ ਹਿਦਾਇਤਾਂ ਦੀਆਂ ਪਾਲਨਾ ਕਰੋ, ਜੇ ਲੋੜ ਪਈ ਤਾਂ ਲੋਕਾਂ ਦੀ ਜ਼ਿੰਦਗੀ ਬਚਾਉਣ ਲਈ ਤੇ ਉਨ੍ਹਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਲਾਕਡਾਊਨ ਲਾਇਆ ਜਾ ਸਕਦਾ ਹੈ।