ਫ਼ਰੀਦਕੋਟ, 4 ਮਈ 2021 – ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਆਪਣੇ ਹਲਕੇ ਦੇ ਲੋਕਾਂ ਨੂੰ ਕਰੋਨਾ ਤੋ ਬਚਾਉਣ ਲਈ ਸਿਵਲ ਹਸਪਤਾਲ ਗਿੱਦੜਬਾਹਾ ਦੇ ਦੌਰੇ ਲਗਾਤਾਰ ਜਾਰੀ ਹਨ ਜੋ ਕਿ ਸ਼ਲਾਘਾਯੋਗ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਸੇਵੀ ਅਰਸ਼ ਸੱਚਰ ਨੇ ਕੀਤਾ। ਉਨ੍ਹਾਂ ਕਿਹਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਹਲਕੇ ਦੇ ਲੋਕਾਂ ਵਿੱਚ 24 ਘੰਟੇ ਹਾਜ਼ਰ ਰਹਿੰਦੇ ਹਨ ਤੇ ਹੁਣ ਕਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਸਿਵਲ ਹਸਪਤਾਲ ਵਿੱਚ ਡਾਕਟਰਾਂ ਤੋ ਮਰੀਜ਼ਾਂ ਦਾ ਹਾਲ ਚਾਲ ਪੁੱਛਦੇ ਰਹਿੰਦੇ ਹਨ। ਅਰਸ਼ ਸੱਚਰ ਨੇ ਗਿੱਦੜਬਾਹਾ ਦੇ ਲੋਕਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੇ ਕਰੋਨਾ ਵੈਕਸੀਨ ਨਹੀਂ ਲਵਾਈ ਉਹ ਜਲਦ ਲਵਾਉਣ ਤੇ ਕਰੋਨਾ ਵਾਇਰਸ ਤੋਂ ਬਚਣ।