ਕਾਦੀਆਂ : ਮਿਉਂਸੀਪਲ ਕਾਮਿਆਂ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਨਗਰ ਕੌਂਸਲ ਕਾਦੀਆਂ ਦੇ ਸਮੂਹ ਸਫਾਈ ਕਰਮਚਾਰੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੈ। ਜਿਸ ਦੇ ਚਲਦਿਆਂ ਤੀਜੇ ਦਿਨ ਵੀ ਸਮੂਹ ਕਰਮਚਾਰੀਆਂ ਨੇ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਤੀਸਰੇ ਦਿਨ ਰੋਸ ਪ੍ਰਦਰਸ਼ਨ ਕਰਦੇ ਹੋਏ ਸਫਾਈ ਕਰਮਚਾਰੀ ਯੂਨੀਅਨ ਕਾਦੀਆਂ ਦੇ ਪ੍ਰਧਾਨ ਨੰਦ ਲਾਲ ਅਤੇ ਸਮੂਹ ਮੁਲਾਜ਼ਮਾਂ ਨੇ ਦੱਸਿਆ ਕਿ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਤਨਖਾਹਾਂ ਸਮੇਂ ਸਿਰ ਕਰਵਾਉਣ, ਠੇਕੇਦਾਰੀ ਪ੍ਰਥਾ ਬੰਦ ਕਰਵਾਉਣ, ਬਰਾਬਰ ਕੰਮ ਬਰਾਬਰ ਤਨਖਾਹ ਤੇ 31-12-11 ਨੂੰ ਦਿੱਤੀ ਆਪਸ਼ਨ ਦੀ ਪੈਨਸ਼ਨ ਲਵਾਉਣ ਲਈ ਸੰਘਰਸ਼ ਦਾ ਬਿਗਲ ਵਜਾ ਮਿਉਂਸੀਪਲ ਕਾਮਿਆਂ ਦੀਆਂ ਭਖਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫੈਸਲੇ ਅਨੁਸਾਰ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਗਈ। ਜਿਸ ਦੇ ਚੱਲਦਿਆਂ ਅੱਜ ਤੀਜੇ ਦਿਨ ਵੀ ਸਮੂਹ ਕਰਮਚਾਰੀਆਂ ਵੱਲੋਂ ਹੜਤਾਲ ਤੇ ਬੈਠ ਕੇ ਕੰਮਕਾਜ ਠੱਪ ਰੱਖਿਆ ਗਿਆ ਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਹੜਤਾਲ ਉਨ੍ਹੀ ਦੇਰ ਤੱਕ ਜਾਰੀ ਰਹੇਗੀ ਜਿੰਨੀ ਦੇਰ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ। ਇਸ ਮੌਕੇ ਨਗਰ ਕੌਂਸਲ ਕਾਦੀਆਂ ਦੇ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਨੰਦ ਲਾਲ ਤੋਂ ਇਲਾਵਾ ਰਾਮ ਲਾਲ, ਦੀਪਕ, ਰਾਜਨ ਖੋਸਲਾ, ਰਾਮ ਲੁਭਾਇਆ, ਅਮਰਜੀਤ, ਸੁਰੇਸ਼, ਸ਼ਾਮ ਲਾਲ, ਸ਼ੀਲਾ, ਰਾਣੀ ਆਦਿ ਸਮੂਹ ਕਰਮਚਾਰੀ ਹਾਜ਼ਰ ਸਨ।
ਸਫਾਈ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ ‘ਚ ਪਈ ਗੰਦਗੀ
ਆਪਣੀਆਂ ਮੰਗਾਂ ਸਬੰਧੀ ਸਫਾਈ ਕਰਮਚਾਰੀਆਂ ਵੱਲੋਂ ਕੀਤੀ ਗਈ ਹੜਤਾਲ ਦੇ ਚੱਲਦਿਆਂ ਸਫ਼ਾਈ ਕਰਚਮਾਰੀਆਂ ਨੇ ਸਾਰੇ ਕੰਮਕਾਜ ਠੱਪ ਕੀਤੇ ਹੋਏ ਹਨ। ਜਿਸ ਕਾਰਨ ਕਾਦੀਆਂ ਸ਼ਹਿਰ ‘ਚ ਵੱਖ ਵੱਖ ਥਾਵਾਂ ਤੇ ਗੰਦਗੀ ਦੇ ਢੇਰ ਦੇ ਲੱਗ ਰਹੇ ਹਨ ਜਿੰਨਾਂ ਤੋਂ ਨਿਕਲ ਰਹੀ ਬਦਬੂ ਤੋਂ ਲੋਕ ਕਾਫੀ ਪੇ੍ਸ਼ਾਨ ਹਨ। ਇਸ ਸਬੰਧੀ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਮੰਨ ਕੇ ਇਸ ਦਾ ਹੱਲ ਕੀਤਾ ਜਾਵੇ।