ਰਾਮਾਂ ਮੰਡੀ, 5 ਜੂਨ (ਪਰਮਜੀਤ ਲਹਿਰੀ) : ਵਾਤਾਵਰਨ ਦਿਵਸ ਨੂੰ ਸਮਰਪਿਤ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਹਰ ਇਕ ਵਿਅਕਤੀ ਨੂੰ ਆਪਣੇ ਘਰ ਜਾਂ ਘਰ ਦੇ ਬਾਹਰ ਇਕ ਛਾਂਦਾਰ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਅਸੀਂ ਆਪਣਾ ਵਾਤਾਵਰਨ ਸ਼ੁੱਧ ਰੱਖ ਸਕਦੇ ਹਨ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿੰਡ ਕੋਟਬਖਤੂ ਦੇ ਸ਼ਹੀਦ ਭਗਤ ਸਿੰਘ ਕਲੱਬ ਦੇ ਪ੍ਰਧਾਨ ਜਗਤਾਰ ਸਿੰਘ ਨੇ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਪਿੰਡ ਦੀ ਧਰਮਸ਼ਾਲਾ ਅਤੇ ਹੋਰ ਵੱਖ ਵੱਖ ਥਾਵਾਂ ਤੇ ਕਰੀਬ 101 ਛਾਂਦਾਰ ਪੌਦਾ ਲਗਾਉਣ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਜਗਤਾਰ ਸਿੰਘ ਕੋਟਬਖਤੂ ਕਲੱਬ ਪ੍ਰਧਾਨ ਨੇ ਦੱਸਿਆ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਵਿਸ਼ਵ ਭਰ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਮਨਾਉਣ ਦਾ ਮੁੱਖ ਮੰਤਵ ਦੁਨੀਆਂ ਭਰ ਦੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੁਕ ਕਰਨਾ ਹੈ ਤਾਂ ਜੋ ਲੋਕ ਵਾਤਾਵਰਨ ਨੂੰ ਬਚਾ ਕੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਕਰ ਸਕਣ। ਉਨ੍ਹਾਂ ਕਿਹਾ ਕਿ ਵਾਤਾਵਰਨ ਵਿਚ ਇਨ੍ਹਾਂ ਜਿਆਦਾ ਵਿਗਾੜ ਆ ਚੁੱਕਿਆ ਹੈ ਕਿ ਸਾਨੂੰ ਦਿਨ ਬ ਦਿਨ ਨਵੀਆਂ ਚੁਣੋਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿਨ ਬ ਦਿਨ ਵਧ ਰਿਹਾ ਪ੍ਰਦੂਸ਼ਣ ਵਾਤਾਵਰਣ ਨੂੰ ਬਹੁਤ ਜਿਆਦਾ ਪ੍ਰਭਾਵਿਤ ਕਰ ਰਿਹਾ ਹੈ। ਜਿਸ ਕਾਰਨ ਲੋਕ ਬਹੁਤ ਸਾਰੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸਾਡੇ ਕੁਦਰਤੀ ਸਾਧਨ ਦਿਨੋ ਦਿਨ ਘਟਦੇ ਜਾ ਰਹੇ ਬਹੁਤ ਸਾਰੀਆਂ ਪ੍ਰਜਾਤੀਆਂ ਲੁਪਤ ਹੋ ਰਹੀਆਂ ਹਨ। ਜਿਸ ਕਾਰਨ ਹਰ ਸਾਲ ਧਰਤੀ ਦਾ ਤਾਪਮਾਨ ਵਧ ਰਿਹਾ ਹੈ। ਵਿਸ਼ਵ ਪੱਧਰ ਤੇ ਇਹ ਦਿਨ ਮਨਾਉਣੇ ਕਿਸੇ ਇਕ ਵਿਅਕਤੀ ਦਾ ਕੰਮ ਨਹੀਂ ਹੰੁਦਾ ਪਰ ਇਕ ਇਕ ਕਰਕੇ ਬਹੁਤ ਸਾਰੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਸਕਦਾ ਹੈ। ਸੋ ਆਓ ਸਾਡਾ ਸਾਰਿਆਂ ਦਾ ਫਰਜ ਬਣਦਾ ਹੈ ਕਿ ਆਪਣੀ ਹੋਂਦ ਨੂੰ ਬਚਾ ਕੇ ਰੱਖਣ ਲਈ ਅਤੇ ਆਪਣੇ ਸੁਰੱਖਿਅਤ ਭਵਿੱਖ ਦੇ ਲਈ ਵਾਤਾਵਰਨ ਪ੍ਰਤੀ ਸਾਡੇ ਜੋ ਫਰਜ ਬਣਦੇ ਹਨ, ਉਨ੍ਹਾਂ ਨੂੰ ਜਰੂਰ ਪੂਰਾ ਕਰੀਏ। ਉਨ੍ਹਾਂ ਨੇ ਕਿਹਾ ਕਿ ਹਰ ਇਕ ਇਨਸਾਨ ਨੂੰ ਆਪਣੇ ਘਰ ਜਾਂ ਘਰ ਦੇ ਬਾਹਰ ਇਕ ਪੌਦਾ ਜਰੂਰ ਲਗਾਉਣਾ ਚਾਹੀਦਾ ਹੈ ਤਾਂ ਅਸੀਂ ਆਪਣੇ ਵਾਤਾਵਰਨ ਨੂੰ ਸ਼ੁੱਧ ਕਰ ਸਕਾਂਗੇਂ। ਇਸ ਮੌਕੇ ਕਲੱਬ ਪ੍ਰਧਾਨ ਜਗਤਾਰ ਸਿੰਘ ਕੋਟਬਖਤੂ, ਸਰਜੀਵਨ ਕੁਮਾਰ, ਕਾਲਾ ਸਿੰਘ, ਛਿੰਦਾ ਸਿੰਘ, ਬੂਟਾ ਸਿੰਘ, ਘੁੱਗੀ ਸਿੰਘ, ਨਵਦੀਪ ਸਿੰਘ, ਰੁਪਿੰਦਰ ਸਿੰਘ, ਸੱਤਪਾਲ ਸਿੰਘ, ਹਰਪ੍ਰੀਤ ਸਿੰਘ ਸੋਨੀ, ਰਵੀ ਜਿੰਦਲ ਆਦਿ ਕਲੱਬ ਮੈਂਬਰ ਵਿਸ਼ੇਸ਼ ਰੂਪ ਵਿਚ ਹਾਜਰ ਸਨ।