ਬੱਚਿਆਂ ਨੇ ਕਾਰਡ ਬਣਾਕੇ ਪਿਤਾ ਪ੍ਰਤੀ ਆਪਣੀਆਂ ਭਾਵਨਾਵਾਂ ਨੂੰ ਦਰਸਾਇਆ

ਰਾਮਾਂ ਮੰਡੀ, 20 ਜੂਨ (ਪਰਮਜੀਤ ਲਹਿਰੀ)-ਸਥਾਨਕ ਸ਼ਹਿਰ ਦੇ ਨਜ਼ਦੀਕ ਰਿਫਾਇਨਰੀ ਰੋਡ ’ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਦੇ ਪਿ੍ਰੰਸੀਪਲ ਡਾ. ਸੁਨੀਲ ਕੁਮਾਰ ਦੀ ਸਰਪ੍ਰਸਤੀ ਹੇਠ ਸਕੂਲ ਅਧਿਆਪਕਾਂ ਅਤੇ ਬੱਚਿਆਂ ਨੇ ਆਨਲਾਇਨ ਫਾਦਰ ਡੇ ਮਨਾਇਆ ਗਿਆ। ਪਿ੍ਰੰਸੀਪਲ ਡਾ. ਸੁਨੀਲ ਕੁਮਾਰ ਨੇ ਪਿਤਾ ਦੇ ਮਹੱਤਵ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਮਾਤਾ-ਪਿਤਾ ਦਾ ਆਦਰ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ।

ਵਿਦਿਆਰਥੀਆਂ ਨੇ ਆਪਣੇ ਹੱਥੀ ਕਾਰਡ ਤਿਆਰ ਕਰਕੇ ਪਿਤਾ ਪ੍ਰਤੀ ਆਪਣੀਆਂ ਭਾਵਨਾਵਾਂ ਅਤੇ ਪਰਿਵਾਰ ਵਿੱਚ ਪਿਤਾ ਦੀ ਭੂਮਿਕਾ ਨੂੰ ਦਰਸਾਇਆ ਗਿਆ। ਪਿ੍ਰੰਸੀਪਲ ਡਾ. ਸੁਨੀਲ ਕੁਮਾਰ ਨੇ ਸੁੰਦਰ ਕਾਰਡ ਬਣਾਉਣ ਵਾਲੇ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਪਿਤਾ ਦਿਵਸ ਦੀ ਵਧਾਈ ਦਿੱਤੀ।

Leave a Reply

Your email address will not be published. Required fields are marked *