ਖੁਸ਼ਬਾਜ ਸਿੰਘ ਜਟਾਣਾ ਨੂੰ ਐਮ.ਐਲ.ਏ ਬਨਾਉਣ ਲਈ ਵਰਕਰ ਉਤਾਵਲੇ : ਸਿਮਰਤ ਕੌਰ ਧਾਲੀਵਾਲ

ਰਾਮਾਂ ਮੰਡੀ, 22 ਜੂਨ (ਪਰਮਜੀਤ ਲਹਿਰੀ) : ਆਗਾਮੀ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਹਲਕਾ ਸੇਵਾਦਾਰ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਦੇ ਹੱਕ ਵਿਚ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਉਪ ਪ੍ਰਧਾਨ ਸਿਮਰਤ ਕੌਰ ਧਾਲੀਵਾਲ ਵਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਦੇ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ। ਇਸ ਦੌਰਾਂਨ ਸਿਮਰਤ ਕੌਰ ਧਾਲੀਵਾਲ ਨੇ ਵੱਖ ਵੱਖ ਪਿੰਡਾਂ ਵਿਚ ਮਹਿਲਾ ਵਰਕਰਾਂ ਨਾਲ ਨੁੱਕੜ ਮੀਟਿੰਗਾ ਕੀਤੀਆਂ ਅਤੇ ਆਉਣ ਵਾਲੀਆਂ ਚੋਣਾਂ ਵਿਚ ਵੱਧ ਚੜ੍ਹ ਕੇ ਕਾਂਗਰਸ ਪਾਰਟੀ ਨਾਲ ਜੁੜ ਕੇ ਇਸ ਮਜਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਿਮਰਤ ਕੌਰ ਧਾਲੀਵਾਲ ਸਮੇਤ ਜਿਲ੍ਹਾ ਯੂਥ ਕਾਂਗਰਸ ਬਠਿੰਡਾ ਦਿਹਾਤੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਨੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਮੌਕੇ ਤੇ ਹੱਲ ਵੀ ਕਰਵਾਇਆ। ਸਿਮਰਤ ਕੌਰ ਧਾਲੀਵਾਲ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਹਲਕਾ ਸੇਵਾਦਾਰ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਜੋ ਪਿਛਲੇ ਕਰੀਬ 10 ਸਾਲਾਂ ਤੋਂ ਹਲਕਾ ਤਲਵੰਡੀ ਸਾਬੋ ਦੀ ਸੇਵਾ ਕਰ ਰਹੇ ਹਨ ਅਤੇ ਹਲਕਾ ਤਲਵੰਡੀ ਸਾਬੋ ਦੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣ ਕੇ ਉਨ੍ਹਾਂ ਦਾ ਹੱਲ ਕਰ ਰਹੇ ਹਨ। ਖੁਸ਼ਬਾਜ ਸਿੰਘ ਜਟਾਣਾ ਨੇ ਜਿਨ੍ਹਾ ਨੇ ਹਮੇਸ਼ਾ ਹੀ ਆਪਣੇ ਹਲਕੇ ਦੇ ਵਿਕਾਸ ਦੀ ਗੱਲ ਕੀਤੀ ਹੈ ਅਤੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਖੁਸ਼ਬਾਜ ਸਿੰਘ ਜਟਾਣਾ ਜੋ ਕਿ ਇਕੋ ਇਕ ਦਾਅਵੇਦਾਰ ਹਨ, ਨੂੰ ਵਰਕਰ ਆਪਣਾ 2022 ਦਾ ਐਮ.ਐਲ.ਏ ਬਣਿਆ ਦੇਖਣਾ ਚਾਹੁੰਦੇ ਹਨ।

ਖੁਸ਼ਬਾਜ ਸਿੰਘ ਜਟਾਣਾ ਨੇ ਜਿਨ੍ਹਾ ਨੇ ਹਲਕੇ ਦੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ। ਉਨ੍ਹਾ ਨੂੰ ਪੂਰਨ ਵਿਸ਼ਵਾਸ਼ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਰ ਹਲਕਾ ਸੇਵਾਦਾਰ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਨੂੰ ਵੱਡੀ ਲੀਡ ਨਾਲ ਜਿਤਾ ਕੇ ਹਲਕਾ ਤਲਵੰਡੀ ਸਾਬੋ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਉਣਗੇਂ। ਇਸ ਮੌਕੇ ਸੁਖਜੀਤ ਸਿੰਘ ਬੰਟੀ ਚੇਅਰਮੈਨ ਮਾਰਕੀਟ ਕਮੇਟੀ ਰਾਮਾਂ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ।

Leave a Reply

Your email address will not be published. Required fields are marked *