ਅਕਾਲੀ ਦਲ ਦੀਆਂ ਗਲਤ ਨੀਤੀਆਂ ਕਾਰਨ ਪਿੰਡਾਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ-ਖੁਸ਼ਬਾਜ ਜਟਾਣਾ
ਰਾਮਾਂ ਮੰਡੀ, 23 ਜੂਨ (ਪਰਮਜੀਤ ਲਹਿਰੀ)-ਨੇੜਲੇ ਪਿੰਡ ਫੁੱਲੋਖਾਰੀ ਵਿਖੇ ਹਲਕਾ ਤਲਵੰਡੀ ਸਾਬੋਂ ਕਾਂਗਰਸ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਪਿੰਡ ਦਾ ਦੌਰਾ ਕਰਕੇ ਵਿਕਾਸ ਕਾਰਜ਼ਾ ਦਾ ਜਾਇਜ਼ਾ ਲਿਆ ਅਤੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆ। ਇਸ ਮੌਕੇ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੂਬੇ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਹਨ। ਖੁਸ਼ਬਾਜ ਜਟਾਣਾ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾ ਵਿੱਚ ਦੁਬਾਰਾ ਫੇਰ ਵੱਡੇ ਬਹੁਮਤ ਨਾਲ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਜਟਾਣਾ ਨੇ ਕਿਹਾ ਅਕਾਲੀ ਦਲ ਦੀਆਂ ਗਲਤ ਨੀਤੀਆਂ ਦੇ ਕਾਰਨ ਪਿੰਡਾਂ ਦੇ ਲੋੋਕ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੇ 10 ਸਾਲ ਸੱਤਾ ਵਿੱਚ ਰਹਿ ਕੇ ਆਮ ਜਨਤਾ ਨੂੰ ਲੁੱਟਣ ਤੇ ਕੁੱਟਣ ਤੋਂ ਸਿਵਾਏ ਕੁਝ ਨਹੀਂ ਕੀਤਾ।
ਇਸ ਮੌਕੇ ਰਣਜੀਤ ਸਿੰਘ ਸੰਧੂ, ਦਰਸ਼ਨ ਸਿੰਘ ਸੰਧੂ ਮਾਨਵਾਲਾ, ਸਰਪੰਚ ਅੰਗਰੇਜ ਸਿੰਘ ਪੱਕਾ, ਚੇਅਰਮੈਨ ਸੁਖਜੀਤ ਸਿੰਘ ਬੰਟੀ, ਹਰਜਿੰਦਰ ਸਿੰਘ ਫੁੱਲੋਖਾਰੀ, ਸਰਪੰਚ ਗੁਰਚੇਤ ਸਿੰਘ ਸੇਖੂ, ਸਰਪੰਚ ਗੁਰਸ਼ਰਨ ਸਿੰਘ ਲੱਧਾ ਜੱਜ਼ਲ, ਹਰਤੇਜ਼ ਮੱਲਵਾਲਾ ਬਲਾਕ ਪ੍ਰਧਾਨ ਆਦਿ ਹਾਜ਼ਰ ਸਨ।