2022 ’ਚ ਵੋਟਰ ਖੁਸ਼ਬਾਜ ਜਟਾਣਾ ਨੂੰ ਵੱਡੇ ਬਹੁਮਤ ਨਾਲ ਜਿਤਾਉਣਗੇ-ਲੱਖਵਿੰਦਰ ਲੱਕੀ

ਰਾਮਾਂ ਮੰਡੀ, 27 ਜੂਨ (ਪਰਮਜੀਤ ਲਹਿਰੀ) : 2022 ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਮੱਦੇਨਜ਼ਰ ਬੂਥ ਪੱਧਰ ’ਤੇ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਦਿਹਾਤੀ ਯੂਥ ਕਾਂਗਰਸ ਦੇ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾ ਹੇਠ ਯੂਥ ਕਾਂਗਰਸ ਸ਼ਹਿਰੀ ਰਾਮਾਂ ਦੇ ਨਵ ਨਿਯੁਕਤ ਪ੍ਰਧਾਨ ਰਘੂ ਗਰਗ ਸਪੁੱਤਰ ਤੇਲੂਰਾਮ ਲਹਿਰੀ ਦੀ ਪ੍ਰਧਾਨਗੀ ਹੇਠ ਯੂਥ ਕਾਂਗਰਸ ਦੇ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਪੂਰੇ ਕੀਤੇ ਹਨ। ਪ੍ਰਧਾਨ ਲੱਖਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਹਲਕਾ ਤਲਵੰਡੀ ਸਾਬੋ ਕਾਂਗਰਸ ਦੇ ਮੁੱਖ ਸੇਵਾਦਾਰ ਖੁਸਬਾਜ਼ ਸਿੰਘ ਜਟਾਣਾ ਵੱਲੋਂ ਰਾਮਾਂ ਮੰਡੀ ਦਾ ਰਿਕਾਰਡ ਤੋੜ ਵਿਕਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ, ਨਵੇ ਯੂਥ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਦੀ, ਇਸਨੂੰ ਲੈ ਕੇ ਯੂਥ ਕਾਂਗਰਸ ਦੁਆਰਾ ਪਿੰਡਾਂ ਅਤੇ ਸ਼ਹਿਰਾਂ ਵਿਚ ਯੂਥ ਨਾਲ ਜੋੜਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਪਿੰਡਾਂ ਵਿਚ ਯੂਥ ਵਲੋਂ ਵੱਡਾ ਹੁੰਗਾਾਰ ਮਿਲ ਰਿਹਾ ਹੈ, ਵੱਡੀ ਗਿਣਤੀ ਵਿਚ ਯੂਥ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਅੱਜ ਰਾਮਾ ਮੰਡੀ ਵਿਚ ਯੂਥ ਨੂੰ ਕਾਂਗਰਸ ਪਾਰਟੀ ਨਾਲ ਜੋੜਨ ਲਈ ਮੀਟਿੰਗ ਕੀਤੀ ਗਈ ਹੈ, ਚੰਗੇ ਕੰਮ ਕਰਨ ਲਈ ਯੂਥ ਨੂੰ ਕਾਂਗਰਸ ਪਾਰਟੀ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾਂ ਚੋਣਾਂ ਵਿਚ ਯੂਥ ਕਾਂਗਰਸ ਅਹਿਮ ਰੋਲ ਅਦਾ ਕਰੇਗੀ ਅਤੇ 2022 ਵਿਚ ਸਰਦਾਰ ਖੁਸ਼ਬਾਜ ਸਿੰਘ ਜਟਾਣਾ ਨੂੰ ਐਮ.ਐਲ.ਏ ਬਨਾਉਣ ਵਿਚ ਯੂਥ ਕਾਂਗਰਸ ਅਹਿਮ ਰੋਲ ਅਦਾ ਕਰੇਗਾ। ਇਸ ਮੌਕੇ ਯੂਥ ਕਾਂਗਰਸ ਸ਼ਹਿਰੀ ਰਾਮਾਂ ਦੇ ਨਵ ਨਿਯੁਕਤ ਪ੍ਰਧਾਨ ਰਘੂ ਨੰਦਨ ਗਰਗ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਹੁਣ ਕੋਈ ਆਧਾਰ ਨਹੀਂ ਰਿਹਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੂਬੇ ਦੇ ਸੂਝਵਾਨ ਵੋਟਰ ਦੁਬਾਰਾ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ।

ਇਸ ਮੌਕੇ ਪਿੰਦਰ ਕਣਕਵਾਲ ਯੂਥ ਹਲਕਾ ਪ੍ਰਧਾਨ, ਕੌਂਸਲਰ ਤੇਲੂ ਰਾਮ ਲਹਿਰੀ, ਸੰਦੀਪ ਸਿੰਘ ਸਿੱਪਾ ਬੰਗੀ ਜ਼ਿਲ੍ਹਾ ਮੀਤ ਪ੍ਰਧਾਨ, ਰਮਨ ਬੰਗੀ, ਦੀਪਕ ਮਿੱਤਲ, ਹਿਮਾਂਸ਼ੂ ਗਰਗ, ਵਿਸਾਲ ਗਰਗ, ਪਿ੍ਰੰਸ ਧੂੜੀਆ, ਗੋਪਾਲ ਬੰਗੀ ਗੋਲਾ, ਇਸ਼ਾਕ ਬਾਂਸਲ, ਹੇਮੰਤ ਮਿੱਤਲ, ਨਕੁਲ ਗੋਇਲ ਰੋਹਿਤ ਕੁਮਾਰ, ਸੁਭਮ, ਰਾਜਨ ਕੁਮਾਰ, ਯੁਵਰਾਜ, ਪੀਯੂਸ਼, ਸਾਹਿਲ ਕੁਮਾਰ, ਵਿਜੇ ਕੁਮਾਰ, ਹਨੀ ਕੁਮਾਰ, ਹਰਗੋਪਾਲ, ਯੋਗੇਸ਼ ਕੁਮਾਰ, ਕਮਲ ਗਰਗ ਆਦਿ ਵਿਸ਼ੇਸ਼ ਰੂਪ ਵਿਚ ਹਾਜਰ ਸਨ।

Click here to Download News

Leave a Reply

Your email address will not be published. Required fields are marked *