ਰਾਮਪੁਰਾ ਫੂਲ (ਜਸਵੀਰ ਔਲਖ)- ਪੰਜਾਬੀ ਯੂਨੀਵਰਸਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਸੀ.ਏ ਭਾਗ ਦੂਜਾ (ਸਮੈੱਸਟਰ ਤੀਜਾ) ਦੇ ਨਤੀਜੇ ਵਿੱਚ ਬਾਬਾ ਮੋਨੀ ਜੀ ਡਿਗਰੀ ਕਾਲਜ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਵਿੱਚ ਕਾਲਜ ਦੀਆਂ ਬੀ.ਸੀ.ਏ ਭਾਗ-ਦੂਜਾ (ਸਮੈੱਸਟਰ ਤੀਜਾ) ਦੀਆਂ ਵਿਦਿਆਰਥਣਾਂ ਸੁਖਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ- ਲਹਿਰਾ ਸੌਧਾਂ ਨੇ ਪਹਿਲਾਂ (94 %), ਰਮਨਦੀਪ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਪੂਹਲਾ ਨੇ ਦੂਜਾ (92%) ਅਤੇ ਰਾਜਦੀਪ ਕੌਰ ਪੁੱਤਰੀ ਗੁਰਦੀਪ ਸਿੰਘ ਵਾਸੀ ਲਹਿਰਾ ਮੁਹੱਬਤ ਨੇ ਤੀਜਾ (91 %) ਸਥਾਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ। ਬੀ.ਸੀ.ਏ ਭਾਗ ਦੂਜਾ (ਸਮੈੱਸਟਰ-ਤੀਜਾ) ਦਾ ਨਤੀਜਾ ਸੌ ਫੀਸਦੀ ਰਿਹਾ ਜਿਸ ਵਿੱਚ ਸਾਰੀਆਂ ਵਿਦਿਆਰਥਣਾਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ। ਇਸ ਮੌਕੇ ਕਾਲਜ ਦੇ ਡਾਇਰੈੱਕਟਰ ਸ. ਕੇਸਰ ਸਿੰਘ ਧਲੇਵਾਂ ਅਤੇ ਮੈਨੇਜਿੰਗ ਡਾਇਰੈੱਕਟਰ ਸ. ਲਖਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ।ਕਾਲਜ ਦੇ ਪ੍ਰਿੰਸੀਪਲ ਪ੍ਰੋ. ਅਮਨਿੰਦਰ ਕੌਰ ਅਤੇ ਐਜੂਕੇਸ਼ਨ ਵਿਭਾਗ ਦੇ ਵਾਈਸ ਪ੍ਰਿੰਸੀਪਲ ਦਿਨੇਸ਼ ਕੁਮਾਰ ਨੇ ਵਧਾਈ ਦਿੰਦਿਆਂ ਵਿਦਿਆਰਥਣਾਂ ਨੂੰ ਹੋਰ ਵੱਧ ਤੋਂ ਵੱਧ ਮਿਹਨਤ ਕਰਕੇ ਤਰੱਕੀਆਂ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਕਾਲਜ ਦੇ ਸਟਾਫ ਮੈਂਬਰ ਪ੍ਰੋ. ਹਰਮਨਪ੍ਰੀਤ ਕੌਰ, ਪ੍ਰੋ. ਜਸਵੀਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਬਗੀਚਾ ਸਿੰਘ, ਪ੍ਰੋ. ਕੁਲਦੀਪ ਕੌਰ,ਪ੍ਰੋ. ਕਿਰਨਦੀਪ ਕੌਰ ਪ੍ਰੋ. ਧਨਵੀਰ ਕੌਰ, ਅਤੇ ਪ੍ਰੋ. ਹਰਵਿੰਦਰ ਕੌਰ ਸ਼ਾਮਿਲ ਸਨ।