2022 ਵਿਚ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਵਿਚ ਮੁੜ ਬਣੇਗੀ ਕਾਂਗਰਸ ਦੀ ਸਰਕਾਰ : ਕ੍ਰਿਸ਼ਨ ਭਾਗੀਵਾਂਦਰ
ਰਾਮਾਂ ਮੰਡੀ, 15 ਜੁਲਾਈ (ਪਰਮਜੀਤ ਲਹਿਰੀ) : 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਨ ਦੁਆਰਾ ਪੰਜਾਬ ਕਾਂਗਰਸ ਦੀ ਵਾਗਡੋਰ ਪੰਜਾਬ ਤੋਂ ਕਾਂਗਰਸ ਪਾਰਟੀ ਦੇ ਸਿਰਕੱਢ ਲੀਡਰ ਅਤੇ ਪੰਜਾਬੀਆਂ ਦੇ ਦਿਲਾਂ ਦੀ ਧੜਕਣ ਸਰਦਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਨਵਜੋਤ ਸਿੰਘ ਸਿੱਧੂੁ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕਰਨ ਤੇ ਜਿੱਥੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆ ਵਿਚੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਰਾਮਾਂ ਮੰਡੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਖੁਸ਼ਬਾਜ ਸਿੰਘ ਜਟਾਣਾ ਦੇ ਅਤਿ ਨਜਦੀਕੀ ਿਸ਼ਨ ਲਾਲ ਭਾਗੀਵਾਂਦਰ ਅਤੇ ਨਗਰ ਕੌਂਸਲ ਰਾਮਾਂ ਦੇ ਪ੍ਰਧਾਨ ਿਸ਼ਨ ਕੁਮਾਰ ਕਾਲਾ ਅਤੇ ਯੂਥ ਕਾਂਗਰਸੀ ਲੀਡਰ ਸਾਗਰ ਗਰਗ ਉਰਫ ਜੀਤੂ ਭਾਗੀਵਾਂਦਰ, ਕਾਂਗਰਸੀ ਆਗੂ ਵਿਜੇਪਾਲ ਨੇ ਵੀ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਨਿਯੁਕਤ ਹੋਣ ਤੇ ਵਧਾਈ ਦਿੱਤੀ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਨਿਯੁਕਤੀ ਦੀ ਖੁਸ਼ੀ ਪ੍ਰਗਟ ਕਰਦੇ ਿਸ਼ਨ ਲਾਲ ਭਾਗੀਵਾਂਦਰ, ਿਸ਼ਨ ਕੁਮਾਰ ਕਾਲਾ ਅਤੇ ਜੀਤੂ ਭਾਗੀਵਾਂਦਰ ਨੇ ਬੋਲਦਿਆਂ ਕਿਹਾ ਕਿ 2022 ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਡੀ ਲੀਡ ਨਾਲ ਜਿੱਤ ਦਰਜ਼ ਕਰਵਾਉਂਦੇ ਮੁੜ 2022 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਨਾਲ ਪੂਰੇ ਪੰਜਾਬ ਵਿਚ ਖੁਸ਼ੀ ਪਾਈ ਜਾ ਰਹੀ ਹੈ, ਸਿੱਧੂ ਦੇ ਪ੍ਰਧਾਨ ਬਨਣ ਨਾਲ ਕਾਂਗਰਸੀ ਵਰਕਰਾਂ ਵਿਚ ਇਕ ਨਵਾ ਜੋਸ਼ ਭਰ ਗਿਆ ਹੈ। ਇਸ ਮੌਕੇ ਰਾਮਾਂ ਮੰਡੀ ਵਿਖੇ ਕਾਂਗਰਸੀ ਆਗੂਆਂ ਨੇ ਲੱਡੂ ਵੰਡ ਕੇ ਖੁੁਸ਼ੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ 2022 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਪੂਰੀ ਤਰ੍ਹਾਂ ਤਹਿ ਹੈ ਅਤੇ ਨਵੋਜਤ ਸਿੰਘ ਸਿੱਧੂ ਦੇ ਸੁੂਬਾ ਪ੍ਰਧਾਨ ਬਣਨ ਨਾਲ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋੋਣਾ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ।