ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਸਦਕਾ ਲੋਕ ਕਾਂਗਰਸ ਨਾਲ ਜੁੜ ਰਹੇ ਹਨ-ਖੁਸ਼ਬਾਜ ਸਿੰਘ ਜਟਾਣਾ
ਰਾਮਾਂ ਮੰਡੀ, 6 ਅਗਸਤ (ਲਹਿਰੀ)- ਰਾਮਾਂ ਮੰਡੀ ਦੇ ਪਿੰਡ ਗਿਆਨਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਜ਼ਿਨ੍ਹਾਂ ਨੂੰ ਹਲਕਾ ਤਲਵੰਡੀ ਸਾਬੋ ਕਾਂਗਰਸ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਨੇ ਸਿਰੋਪਾ ਪਾਕੇ ਪਾਰਟੀ ਵਿੱਚ ਜੀ ਆਇਆ ਕਿਹਾ ਅਤੇ ਬਣਦਾ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਖੁਸਬਾਜ ਸਿੰਘ ਜਟਾਣਾ ਦੇ ਨਿੱਜੀ ਸਹਾਇਕ ਰਣਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਗਿਆਨਾ ਦੇ ਇਕਬਾਲ ਸਿੰਘ ਪੰਚ, ਜਰਨੈਲ ਸਿੰਘ ਸਾਬਕਾ ਪੰਚ, ਜਸਪਾਲ ਸਿੰਘ, ਟਹਿਲ ਸਿੰਘ, ਨਛੱਤਰ ਸਿੰਘ, ਲਛਮਣ ਸਿੰਘ, ਨਿਰਭੈ ਸਿੰਘ ਸਾਬਕਾ ਪੰਚ, ਗੁਰਸੇਵਕ ਸਿੰਘ ਰਾਜੂ, ਸੁਰਜੀਤ ਸਿੰਘ ਸਰਪੰਚ, ਅੰਗਰੇਜ ਸਿੰਘ ਨੰਬਰਦਾਰ, ਨੈਬ ਸਿੰਘ, ਰਾਜਵਿੰਦਰ ਸਿੰਘ, ਬਾਬੂ ਸਿੰਘ ਸਾਬਕਾ ਪੰਚ ਨੇ ਕਾਂਗਰਸ ਪਾਰਟੀ ਵਿਚ ਸਮੂਲੀਅਤ ਕੀਤੀ ਹੈ। ਇਸ ਮੌਕੇ ਸ਼ਾਮਿਲ ਹੋਏ ਲੋਕਾਂ ਨੇ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਹਲਕੇ ਵਿੱਚ ਕਰਵਾਏ ਵਿਕਾਸ ਕਾਰਜ਼ਾ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਜਟਾਣਾ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਕੋਈ ਆਧਾਰ ਨਹੀਂ ਰਿਹਾ, ਜਿਸ ਕਾਰਨ ਵੱਡੀ ਵਿੱਚ ਹਲਕੇ ਦੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਰਣਜੀਤ ਸਿੰਘ ਸੰਧੂ, ਦਰਸ਼ਨ ਸਿੰਘ ਸੰਧੂ, ਸਰਪੰਚ ਗੁਰਚੇਤ ਸਿੰਘ ਸੇਖੂ, ਲਖਵਿੰਦਰ ਸਿੰਘ ਲੱਕੀ ਜਿਲ੍ਹਾ ਪ੍ਰਧਾਨ ਯੂਥ ਕਾਂਗਰਸ, ਸਰਪੰਚ ਹਰਜਿੰਦਰ ਸਿੰਘ ਫੁੱਲੋਖਾਰੀ ਆਦਿ ਹਾਜ਼ਰ ਸਨ।