• ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ’ਤੇ ਪੂਰਨ ਤੌਰ ’ਤੇ ਪਾਬੰਦੀ।

ਮੁਹਾਲੀ
ਅਮਿਤ ਤਲਵਾੜ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 19 ਜੂਨ 2022 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਤੱਕ ਲਾਗੂ ਰਹਿਣਗੇ।

ਇਥੇ ਇਹ ਵਰਨਣਯੋਗ ਹੈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਕਾਰਜਕਾਰੀ ਇੰਜਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੌਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ।

ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *