ਰਾਮਪੁਰਾ ਫੂਲ(ਜਸਵੀਰ ਔਲਖ)-ਨਵੇਂ ਸੈਸ਼ਨ ਦੀ ਸ਼ੁਰੂਆਤ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਦੀ ਅਗਵਾਈ ਵਿੱਚ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਸਰਾਫ ਐਜੂਬੀਕਨ ਗਲੋਬਲ ਡਿਸਕਵਰੀ ਸਕੂਲ, ਰਾਮਪੁਰ ਫੂਲ ਵਿਖੇ ਵਿਦਿਆਰਥੀਆਂ ਦੀ ਨਵੀਂ ਸਕੂਲ ਸਟੂਡੈਂਟ ਕੌਂਸਲ ਲਈ ਚੋਣ ਕੀਤੀ ਗਈ ਅਤੇ ਵੱਖ-ਵੱਖ ਹਾਊਸ ਕੈਪਟਨ ਨਿਯੁਕਤ ਕੀਤੇ ਗਏ।
ਚੁਣੇ ਗਏ ਵਿਦਿਆਰਥੀਆਂ ਨੂੰ ਸਹੁੰ ਚੁਕਾਉਣ ਲਈ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਅਤੇ ਚੁਣੇ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕ ਕਮੇਟੀ ਵੱਲੋਂ ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀ ਡਿਊਟੀ ਨਿਭਾਉਣ ਦੀ ਸਹੁੰ ਚੁਕਾਈ ਗਈ। ਵਿਦਿਆਰਥੀਆਂ ਨੇ ਪਰੇਡ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ।
ਸਮਾਗਮ ਮੌਕੇ ਸਕੂਲ ਦੇ ਚੇਅਰਮੈਨ ਇੰਜਨੀਅਰ ਸ੍ਰੀ ਕਮਲੇਸ਼ ਸਰਾਫ਼ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਨੂੰ ਭਵਿੱਖ ਵਿੱਚ ਤਰੱਕੀ ਦੇ ਰਾਹ ’ਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਸਕੂਲ ਦੇ ਵਾਈਸ ਚੇਅਰਮੈਨ ਸ਼੍ਰੀ ਅਮਿਤ ਸਰਾਫ ਨੇ ਪ੍ਰੋਗਰਾਮ ਵਿੱਚ ਹਾਜ਼ਰ ਮਾਪਿਆਂ ਨੂੰ ਸਕੂਲ ਦੇ ਵੱਖ-ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸਕੂਲ ਸਮੇਂ-ਸਮੇਂ ‘ਤੇ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਦਾ ਹੈ, ਜਿਸ ਦੇ ਉਦੇਸ਼ ਨਾਲ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਦੇਸ਼ ਭਰ ਵਿੱਚ ਹੋ ਰਹੀਆਂ ਪ੍ਰਕਿਰਿਆਵਾਂ ਅਤੇ ਬਦਲਾਵਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਬੱਚਿਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਫਲਤਾਵਾਂ ‘ਤੇ ਉਤਸ਼ਾਹਿਤ ਕਰੀਏ ਅਤੇ ਉਨ੍ਹਾਂ ਦੇ ਜੀਵਨ ਨੂੰ ਸਹੀ ਦਿਸ਼ਾ ਦੇ ਕੇ ਉਨ੍ਹਾਂ ਨੂੰ ਸਫਲ ਇਨਸਾਨ ਬਣਾ ਸਕੀਏ।